ਅਦਾਲਤ ''ਚੋਂ ਭਗੌੜੇ ਇੱਕ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
Tuesday, May 21, 2024 - 03:52 PM (IST)

ਗੜ੍ਹਦੀਵਾਲਾ (ਮੁਨਿੰਦਰ) : ਪੁਲਸ ਨੇ ਅਦਾਲਤ 'ਚੋਂ ਭਗੌੜੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਸ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਐੱਸ. ਐੱਚ. ਓ. ਹਰਦੇਵ ਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਦੇ ਖ਼ਿਲਾਫ਼ ਨਸ਼ੀਲੇ ਪਦਾਰਥ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਅਦਾਲਤ ਵਿੱਚ ਪੇਸ਼ ਨਾ ਹੋਣ ਦੀ ਸੂਰਤ ਵਿੱਚ ਅਦਾਲਤ ਵੱਲੋਂ 31.7.2022 ਨੂੰ ਉਸਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸ ਦੇ ਤਹਿਤ ਉਕਤ ਦੋਸ਼ੀ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਸੀ। ਜਿਸ ਨੂੰ ਬੀਤੇ ਦਿਨੀਂ ਪੁਲਸ ਵੱਲੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।