ਨਾਜਾਇਜ਼ ਸ਼ਰਾਬ ਸਪਲਾਈ ਕਰਨ ਆਇਆ ਐਕਟਿਵਾ ਸਵਾਰ ਕਾਬੂ

06/24/2024 2:57:31 PM

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸ਼ਰਾਬ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਐਕਟਿਵਾ ’ਤੇ ਪਿੰਡ ਭੱਟੀਆਂ ਬੇਟ ਵਿਖੇ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਲਈ ਆ ਰਿਹਾ ਹੈ। ਇਸ ’ਤੇ ਥਾਣਾ ਸਦਰ ਦੇ ਇੰਚਾਰਜ ਨੇ ਤੁਰੰਤ ਕਾਰਵਾਈ ਕਰਦਿਆਂ ਹੌਲਦਾਰ ਗੁਰਵਿੰਦਰ ਸਿੰਘ ਦੀ ਪੁਲਸ ਟੀਮ ਨੇ ਨਾਕਾਬੰਦੀ ਕੀਤੀ। ਮੌਕੇ ’ਤੇ ਸਾਹਮਣੇ ਤੋਂ ਇਕ ਵਿਅਕਤੀ ਨੂੰ ਐਕਟਿਵਾ ’ਤੇ ਆਉਂਦਾ ਦੇਖ ਪੁਲਸ ਨੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਐਕਟਿਵਾ ’ਤੇ ਪਏ ਥੈਲੇ ’ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀ ਪਛਾਣ ਮਨੋਜ ਕੁਮਾਰ ਰਿੰਕੂ ਪੁੱਤਰ ਨਾਨਕ ਚੰਦ ਵਾਸੀ ਛਾਉਣੀ ਵਜੋਂ ਕੀਤੀ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਾਜਾਇਜ਼ ਸ਼ਰਾਬ ਬਾਰੇ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਇਹ ਸ਼ਰਾਬ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਹੜੇ-ਕਿਹੜੇ ਗਾਹਕਾਂ ਨੂੰ ਵੇਚਣ ਜਾ ਰਿਹਾ ਸੀ।


Babita

Content Editor

Related News