ਪੁਲਸ ਨੇ ਵਿਅਕਤੀ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ

Saturday, Jul 27, 2024 - 10:30 AM (IST)

ਪੁਲਸ ਨੇ ਵਿਅਕਤੀ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ

ਜ਼ੀਰਾ (ਗੁਰਮੇਲ ਸੇਖਵਾਂ) : ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਮੱਲੋਕੇ ਰੋਡ ਸਥਿਤ ਸੇਮਨਾਲਾ ਕੋਲ ਛਾਪੇਮਾਰੀ ਕਰਦੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਸਿਟੀ ਦੇ ਸਹਾਇਕ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਸੁਨੀਲ ਦੱਤ ਪੁੱਤਰ ਸਾਦਿਕ ਵਾਸੀ ਟਿੱਬਾ ਬਸਤੀ ਮੱਲੋਕੇ ਰੋਡ ਜ਼ੀਰਾ ਗੈਰ-ਕਾਨੂੰਨੀ ਸ਼ਰਾਬ ਵੇਚਦਾ ਹੈ।

 ਇਸ ਵਕਤ ਸੇਮਨਾਲਾ ਨੇੜੇ ਖ਼ਾਲੀ ਪਲਾਟ ਵਿੱਚ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਪੁਲਸ ਨੇ ਤੁਰੰਤ ਉੱਥੇ ਛਾਪੇਮਾਰੀ ਕਰਦਿਆਂ ਮੁਲਜ਼ਮ ਸੁਨੀਲ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ ਸਵਾ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News