ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਗ੍ਰਿਫ਼ਤਾਰ

Saturday, Aug 17, 2024 - 11:31 AM (IST)

ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਸਦਰ ਬਠਿੰਡਾ ਪੁਲਸ ਵੱਲੋਂ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਵਾਸੀ ਮੁਲਤਾਨੀਆ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਕ੍ਰਿਸ਼ਨਾ ਰਾਣੀ, ਸਾਰੰਗਦੀਪ ਸਿੰਘ, ਹਰਦੀਪ ਸਿੰਘ ਅਤੇ ਸੁਖਵੀਰ ਸਿੰਘ ਵਾਸੀ ਬੀੜ ਤਲਾਬ ਨੇ ਉਸ ਨੂੰ ਕਮਰੇ ’ਚ ਬੰਦ ਕਰ ਕੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਸ ਤੋਂ ਇਲਾਵਾ ਮੁਲਜ਼ਮਾਂ ਨੇ ਉਸਦੀ ਸਮਾਜਿਕ ਤੌਰ ’ਤੇ ਬੇਇੱਜ਼ਤੀ ਕੀਤੀ ਅਤੇ ਉਸ ਕੋਲੋਂ 5 ਹਜ਼ਾਰ ਨਕਦੀ ਅਤੇ ਪਰਸ ਖੋਹ ਲਿਆ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮ ਸਾਰੰਗਦੀਪ ਸਿੰਘ, ਹਰਦੀਪ ਸਿੰਘ ਅਤੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


author

Babita

Content Editor

Related News