ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ

Saturday, Aug 17, 2024 - 01:52 PM (IST)

ਫਿਰੋਜ਼ਪੁਰ (ਪਰਮਜੀਤ, ਖੁੱਲਰ) : ਤਲਵੰਡੀ ਭਾਈ ਵਿਖੇ ਇਕ ਵਿਅਕਤੀ ਦੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਅਵਤਾਰ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਨਿਊ ਆਬਾਦੀ ਵਾਰਡ ਨੰਬਰ-5 ਤਲਵੰਡੀ ਭਾਈ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਵਿੰਦਰ ਸਿੰਘ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕਰ ਕੇ ਚਲਾ ਗਿਆ।

ਜਦ ਸ਼ਾਮ 6-7 ਵਜੇ ਵੇਖਿਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ਦੀ ਪੜਤਾਲ ਕਰਨ ’ਤੇ ਪਤਾ ਲੱਗਾ ਹੈ ਕਿ ਮੁਲਜ਼ਮ ਸੂਰਜ ਪੁੱਤਰ ਮੋਹਨ ਲਾਲ ਵਾਸੀ ਕਰਮਿੱਤੀ ਰੋਡ ਤਲਵੰਡੀ ਭਾਈ ਚੋਰੀ ਕਰ ਕੇ ਲੈ ਗਿਆ ਹੈ, ਜੋ ਅੱਗੇ ਵੇਚਣ ਲਈ ਜ਼ੀਰਾ ਰੋਡ ਨੂੰ ਜ਼ੀਰਾ ਰੋਡ ਵੱਲ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਮਹੇਸ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਚੋਰੀ ਕੀਤਾ ਹੋਇਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


Babita

Content Editor

Related News