ਖੇਤ ’ਚ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ ਕਰਦਾ ਗ੍ਰਿਫ਼ਤਾਰ

Sunday, Aug 18, 2024 - 11:18 AM (IST)

ਖੇਤ ’ਚ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ ਕਰਦਾ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਖੇਤੀ ਮੋਟਰ ਲਈ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ ਕਰਨ ਦੇ ਦੋਸ਼ਾਂ ’ਚ ਸਦਰ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 4 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪ੍ਰੀਤਮ ਦਾਸ ਵਾਸੀ ਕਟਾਰ ਸਿੰਘ ਵਾਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਬਲਕਰਨ ਸਿੰਘ, ਸੇਵਕ ਸਿੰਘ, ਜਸਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਵਾਸੀ ਜੱਸੀ ਪੌ ਵਾਲੀ ਵੱਲੋਂ ਉਸਦੇ ਖੇਤ ’ਚ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ ਕੀਤਾ ਹੈ।

ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕੀਤੀ ਅਤੇ ਇਕ ਦੌਰਾਨ ਮੁਲਜ਼ਮ ਬਲਕਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਟਿਕਾਣੇ ਤੋਂ 1 ਕੈਨੀ ਤੇਲ, ਪਾਈਪ ਦਾ ਟੋਟਾ, ਪਾਨਾ ਆਦਿ ਸਾਮਾਨ ਬਰਾਮਦ ਕੀਤਾ ਹੈ ਪਰ ਦੂਜੇ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕੇ।
 


author

Babita

Content Editor

Related News