ਹਥਿਆਰਾਂ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲਾ ਗ੍ਰਿਫ਼ਤਾਰ

Monday, Aug 19, 2024 - 11:13 AM (IST)

ਹਥਿਆਰਾਂ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲਾ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਸ਼ੋਸ਼ਲ ਮੀਡੀਆ ’ਤੇ ਖਿਡੌਣਾ ਹਥਿਆਰਾਂ ਨਾਲ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਅਪਲੋਡ ਕਰਲ ਵਾਲੇ ਬਾਬੇ ਨੂੰ ਵਰਧਮਾਨ ਚੌਂਕੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਦਿੰਦਿਆਂ ਵਰਧਮਾਨ ਚੌਕੀ ਦੇ ਇੰਚਾਰਜ ਏ. ਐੱਸ. ਆਈ. ਨਵਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਬਾਬੇ ਵੱਲੋਂ ਹਥਿਆਰ ਨਾਲ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਹੈ।

ਪੁਲਸ ਵੱਲੋਂ ਪੜਤਾਲ ਤੋਂ ਬਾਅਦ ਉਕਤ ਵਿਅਕਤੀ ਦੇ ਊਧਮ ਸਿੰਘ ਨਗਰ ਸਥਿਤ ਘਰ ’ਤੇ ਛਾਪੇਮਾਰੀ ਮਾਰ ਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜੋ ਚੇਲੇ ਵਜੋਂ ਕੰਮ ਕਰਦਾ ਸੀ। ਪੁਲਸ ਵੱਲੋਂ ਮੌਕੇ ਤੋਂ ਇਕ ਬੰਦੂਕ ਬਰਾਮਦ ਕੀਤੀ ਜੋ ਕਿ ਖਿਡੌਣਾ ਸੀ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News