ਚੋਰੀ ਦੇ ਇਕ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

Sunday, Aug 25, 2024 - 05:17 PM (IST)

ਚੋਰੀ ਦੇ ਇਕ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਫਿਰੋਜ਼ਪੁਰ (ਖੁੱਲਰ) : ਥਾਣਾ ਮਮਦੋਟ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱÎਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਇਲਾਮੇ ਵਿਚ ਮੌਜੂਦ ਸੀ। ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅੰਸ਼ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਪਿੰਡ ਖਲਚੀਆਂ ਜਦੀਦ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਆਦੀ ਹੈ।

ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਇਸ ਕੋਲੋਂ 1 ਮੋਟਰਸਾਈਕਲ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News