ਪੁਲਸ ਨੇ 50 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Thursday, Sep 05, 2024 - 05:15 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਮਖੂ ਦੀ ਪੁਲਸ ਨੇ ਏ. ਐੱਸ. ਆਈ. ਬਲਵੰਤ ਸਿੰਘ ਦੀ ਅਗਵਾਈ ਹੇਠ ਰੇਡ ਕਰਦੇ ਹੋਏ ਇੱਕ ਵਿਅਕਤੀ ਨੂੰ 50 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰਦੇ ਹੋਏ ਪਿੰਡ ਮੰਝ ਵਾਲਾ ਦੇ ਏਰੀਆ ਵਿੱਚ ਪਹੁੰਚੇ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਵਰਨ ਸਿੰਘ ਪੁੱਤਰ ਬੂੜ ਸਿੰਘ ਨਜਾਇਜ਼ ਸ਼ਰਾਬ ਕੱਢ ਕੇ ਵੇਚਦਾ ਹੈ। ਉਸ ਦੇ ਘਰ ਹੁਣ ਵੀ ਨਾਜਾਇਜ਼ ਸ਼ਰਾਬ ਪਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੇ ਕੋਲੋਂ 50 ਲੀਟਰ ਲਾਹਣ ਬਰਾਮਦ ਹੋਈ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


Babita

Content Editor

Related News