ਨਾਜਾਇਜ਼ ਪਿਸਤੌਲ ਸਣੇ ਵਿਅਕਤੀ ਚੜ੍ਹਿਆ ਪੁਲਸ ਦੇ ਹੱਥੇ

Saturday, Sep 07, 2024 - 04:05 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਆਰਿਫ ਕੇ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ 1 ਪਿਸਤੌਲ 32 ਬੋਰ ਸਮੇਤ 24 ਰੌਂਦ ਜ਼ਿੰਦਾ ਮੇਡ ਇਨ ਚਾਈਨਾ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਵਾਹਕਾ ਮੋੜ ਪਾਸ ਪੁੱਜੇ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਜਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਬਸਤੀ ਅੰਮ੍ਰਿਸਤਰੀਆ ਦਾਖ਼ਲੀ ਮਸਤੇ ਕੇ ਪਾਸ ਇਕ ਨਾਜਾਇਜ਼ ਪਿਸਤੌਲ ਹੈ।

ਅੱਜ ਵੀ ਉਹ ਨਾਜਾਇਜ਼ ਪਿਸਤੌਲ ਲੈ ਕੇ ਆਪਣੀ ਬਸਤੀ ਨੇੜੇ ਘੁੰਮ ਰਿਹਾ ਹੈ ਅਤੇ ਕਿਸੇ ਵਾਰਦਾਤ ਦੀ ਫਿਰਾਕ ਵਿਚ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 1 ਪਿਸਤੌਲ 32 ਬੋਰ ਸਮੇਤ 24 ਰੌਂਦ ਜ਼ਿੰਦਾ ਮੇਡ ਇਨ ਚਾਈਨਾ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


Babita

Content Editor

Related News