ਪੁਲਸ ਨੇ ਦੜ੍ਹਾ-ਸੱਟਾ ਲਾ ਰਹੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Sunday, Oct 13, 2024 - 03:56 PM (IST)
ਫਿਰੋਜ਼ਪੁਰ (ਕੁਮਾਰ, ਪਾਲ, ਗੁਲਾਟੀ) : ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ 'ਚ ਪੁਲਸ ਨੇ ਦੜਾ-ਸੱਟਾ ਲਾ ਰਹੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਪਾਸੋਂ ਦੜ੍ਹੇ-ਸੱਟੇ ਦੇ 975 ਰੁਪਏ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ. ਸੀ. ਬਲਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਵੰਤ ਉਰਫ਼ ਟੂਰ ਨਾਮ ਦਾ ਵਿਅਕਤੀ ਸ਼ਰੇਆਮ ਦੜ੍ਹਾ-ਸੱਟਾ ਲਾ ਰਿਹਾ ਹੈ।
ਇਸ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਤੁਰੰਤ ਛਾਪੇਮਾਰੀ ਕੀਤੀ ਗਈ ਅਤੇ ਨਾਮਜ਼ਦ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਬਾਅਦ ’ਚ ਗ੍ਰਿਫ਼ਤਾਰ ਵਿਅਕਤੀ ਨੂੰ ਪੁਲਸ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।