ਦੁੱਧ-ਪੱਤੀ ਪੀਣ ਬਹਾਨੇ ਬਜ਼ੁਰਗ ਦੀਆਂ ਵਾਲੀਆਂ ਖੋਹਣ ਵਾਲਾ ਕਾਬੂ
Thursday, Nov 14, 2024 - 12:06 PM (IST)

ਸਮਰਾਲਾ (ਬੰਗੜ/ਗਰਗ) : ਪੁਲਸ ਨੇ ਬੀਤੇ ਦਿਨੀਂ ਗੁਰੂ ਨਾਨਕ ਰੋਡ ’ਤੇ ਬਜ਼ੁਰਗ ਔਰਤ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਣ ਵਾਲੇ ਮੋਟਰਸਾਈਕਲ ਸਵਾਰ ਝਪਟਮਾਰ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਤਰਲੋਚਨ ਸਿੰਘ ਤੇ ਮੁੱਖ ਥਾਣਾ ਅਫ਼ਸਰ ਦਵਿੰਦਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਸ ਨੇ ਲੁਟੇਰੇ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ ਕਾਬੂ ਕਰ ਕੇ ਉਸ ਕੋਲੋਂ ਬਜ਼ੁਰਗ ਔਰਤ ਦੀਆਂ ਵਾਲੀਆਂ ਬਰਾਮਦ ਕਰ ਲਈਆਂ।
ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਰਵੀਦਾਸ ਧਰਮਸ਼ਾਲਾ ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਆਮ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਦੇ ਵੀ ਅਣਜਾਣ ਵਿਅਕਤੀਆਂ ਨੂੰ ਆਪਣੇ ਘਰ ਅੰਦਰ ਨਾ ਦਾਖ਼ਲ ਹੋਣ ਦਿਓ।