ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Wednesday, Dec 04, 2024 - 04:44 PM (IST)
ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮੋਟਰਸਾਈਕਲ ਚੋਰੀ ਕਰਨ ’ਤੇ ਮਾਮਲਾ ਦਰਜ ਕਰ ਕੇ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਜਸਵੰਤ ਸਿੰਘ ਵਾਸੀ ਪਿੰਡ ਜੱਟਵਾਲੀ ਅਤੇ ਗੁਰਮੀਤ ਸਿੰਘ ਉਰਫ਼ ਟੋਪੀ ਵਾਸੀ ਪਿੰਡ ਠੱਗਣੀ ਨਸ਼ਾ ਕਰਨ ਦੇ ਆਦੀ ਹਨ।
ਉਹ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਇਕ ਮੋਟਰਸਾਈਕਲ ’ਤੇ ਜਲਾਲਾਬਾਦ ਤੋਂ ਫਾਜ਼ਿਲਕਾ ਵੱਲ ਨੂੰ ਆ ਰਹੇ ਹਨ। ਪੁਲਸ ਨੇ ਬਾਧਾ ਟੀ-ਪੁਆਇੰਟ ’ਤੇ ਨਾਕਾਬੰਦੀ ਕਰ ਕੇ ਜਸਵੰਤ ਸਿੰਘ ਵਾਸੀ ਪਿੰਡ ਜੱਟਵਾਲੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ, ਜਦ ਕਿ ਗੁਰਮੀਤ ਉਰਫ਼ ਟੋਪੀ ਫ਼ਰਾਰ ਹੋ ਗਿਆ। ਪੁਲਸ ਨੇ ਦੋਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।