ਪੁਲਸ ਨੇ ਵਿਅਕਤੀ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਕੀਤਾ ਗ੍ਰਿਫ਼ਤਾਰ
Thursday, Dec 05, 2024 - 03:46 PM (IST)
ਘੱਲਖੁਰਦ (ਦਲਜੀਤ ਗਿੱਲ) : ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਘੱਲਖੁਰਦ ਦੀ ਪੁਲਸ ਨੇ ਸੋਢੀ ਨਗਰ ਤੋਂ ਇਕ ਵਿਅਕਤੀ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਘੱਲਖੁਰਦ ਦੇ ਸਹਾਇਕ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਸੋਢੀ ਨਗਰ 'ਚ ਛਾਪੇਮਾਰੀ ਕਰ ਕੇ ਦੋਸ਼ੀ ਸ਼ਰਨਦੀਪ ਸਿੰਘ ਪੁੱਤਰ ਚੰਦ ਸਿੰਘ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਉਸ ਦੇ ਕਬਜ਼ੇ 'ਚੋਂ 1 ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।