150 ਨਸ਼ੇ ਵਾਲੀਆਂ ਗੋਲੀਆਂ ਸਮੇਤ ਇੱਕ ਕਾਬੂ
Saturday, Dec 28, 2024 - 04:59 PM (IST)
ਅਬੋਹਰ (ਸੁਨੀਲ) : ਨਗਰ ਥਾਣਾ ਨੰਬਰ-1 ਦੀ ਪੁਲਸ ਨੇ ਇੱਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਦੇ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੁਹੱਲਾ ਜੰਮੂਬਸਤੀ ’ਚ ਨਸ਼ੇ ਦਾ ਕਾਰੋਬਾਰ ਕਰ ਰਹੇ ਗੱਬਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਉਸ ਕੋਲੋਂ 150 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ।