8 ਗੱਟੂ ਚਾਈਨੀਜ਼ ਡੋਰ ਸਮੇਤ ਇਕ ਗ੍ਰਿਫ਼ਤਾਰ
Friday, Jan 24, 2025 - 03:44 PM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਮਮਦੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 8 ਗੱਟੂ ਚਾਈਨੀਜ਼ ਡੋਰ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਲੱਖਾ ਸਿੰਘ ਵਾਲਾ ਉਤਾੜ ਨੇੜੇ ਪੁੱਜੀ। ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਤਪਾਲ ਪੁੱਤਰ ਹਰਮੇਸ਼ ਲਾਲ ਵਾਸੀ ਪਿੰਡ ਬੇਟੂ ਕਦੀਮ ਚਾਈਨੀਜ਼ ਡੋਰ ਬਾਹਰੋਂ ਲਿਆ ਕੇ ਆਪਣੇ ਘਰ ਵਿਚ ਬਣਾਈ ਦੁਕਾਨ ’ਤੇ ਵੇਚਦਾ ਹੈ।
ਸਰਕਾਰ ਵੱਲੋਂ ਚਾਈਨੀਜ਼ ਡੋਰ ਬੈਨ ਕੀਤੀ ਹੋਈ ਹੈ ਅਤੇ ਇਹ ਭਲੀ-ਭਾਂਤ ਜਾਣਦਾ ਹੈ ਕਿ ਇਸ ਨਾਲ ਆਮ ਲੋਕਾਂ, ਜਾਨਵਰਾਂ ਅਤੇ ਪੰਛੀਆਂ ਦੀ ਜ਼ਿੰਦਗੀ ਨੂੰ ਖ਼ਤਰਾ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਪਾਰਟੀ ਵੱਲੋਂ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਕੋਲੋਂ 8 ਗੱਟੂ ਚਾਈਨੀਜ਼ ਡੋਰ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂ੍ੂੰ ਗ੍ਰਿਫ਼ਤਾਰ ਕਰ ਲਿਆ ਹੈ।