ਸੱਟੇਬਾਜ਼ੀ ਦੀ ਰਕਮ ਸਣੇ ਵਿਅਕਤੀ ਗ੍ਰਿਫ਼ਤਾਰ
Sunday, Feb 16, 2025 - 03:16 PM (IST)

ਫਿਰੋਜ਼ਪੁਰ (ਪਰਮਜੀਤ, ਕੁਮਾਰ) : ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਤਲਵੰਡੀ ਭਾਈ ਥਾਣਾ ਦੀ ਪੁਲਸ ਨੇ ਅਜੀਤ ਨਗਰ ’ਚ ਛਾਪਾ ਮਾਰਿਆ ਅਤੇ ਲੋਕਾਂ ਤੋਂ ਸੱਟਾ ਲਗਾਉਂਦੇ ਹੋਏ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ’ਚੋਂ ਸੱਟੇ ਦੀ ਰਕਮ ਬਰਾਮਦ ਕੀਤੀ। ਉਪਰੋਕਤ ਮਾਮਲੇ ’ਚ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਤਲਵੰਡੀ ਭਾਈ ਥਾਣੇ ਦੇ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਜੋਬਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਜੀਤ ਨਗਰ ਤਲਵੰਡੀ ਭਾਈ ਸੱਟਾ ਲਗਾਉਣ ਦਾ ਆਦੀ ਹੈ।
ਉਹ ਅੱਜ ਵੀ ਲੋਕਾਂ ਤੋਂ ਸੱਟਾ ਲਗਾ ਰਿਹਾ ਹੈ। ਪੁਲਸ ਨੇ ਉਸ ਜਗ੍ਹਾ ’ਤੇ ਛਾਪਾ ਮਾਰਿਆ ਅਤੇ ਮੁਲਜ਼ਮ ਜੋਬਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ’ਚੋਂ 600 ਰੁਪਏ ਦੀ ਸੱਟੇਬਾਜ਼ੀ ਦੀ ਰਕਮ ਬਰਾਮਦ ਕੀਤੀ। ਉਪਰੋਕਤ ਮਾਮਲੇ ਦੀ ਜਾਂਚ ਕਰ ਰਹੇ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਪਰੋਕਤ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।