ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਗ੍ਰਿਫ਼ਤਾਰ
Wednesday, Apr 02, 2025 - 11:58 AM (IST)

ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਵੱਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਘੁੰਮਣ ਕਲਾਂ ਵਾਹਨ ਚੋਰੀ ਕਰਨ ਦਾ ਆਦਿ ਹੈ ਅਤੇ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਚੋਰੀ ਦਾ ਵਾਹਨ ਮਿਲ ਸਕਦਾ ਹੈ।
ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।