ਸੈਕਟਰ-24 ਤੋਂ ਨਸ਼ੀਲਾ ਪਦਾਰਥ ਵੇਚਣ ਵਾਲਾ ਗ੍ਰਿਫ਼ਤਾਰ

Tuesday, Apr 15, 2025 - 02:01 PM (IST)

ਸੈਕਟਰ-24 ਤੋਂ ਨਸ਼ੀਲਾ ਪਦਾਰਥ ਵੇਚਣ ਵਾਲਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਸ਼ੀਲ) : ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਨਸ਼ੀਲਾ ਪਦਾਰਥ ਵੇਚਣ ਵਾਲੇ ਨੌਜਵਾਨ ਨੂੰ ਸੈਕਟਰ-24 ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਸੈਕਟਰ-24 ਦੇ ਰਜਤ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸ ਤੋਂ 2.04 ਗ੍ਰਾਮ ਕਰੈਕ ਬਾਲ ਤੇ 15.36 ਗ੍ਰਾਮ ਹੈਰੋਇਨ ਮਿਲੀ। ਟੀਮ ਨੇ ਹੈਰੋਇਨ ਜ਼ਬਤ ਕਰ ਕੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਟਾਸਕ ਫੋਰਸ ਨੂੰ ਸੂਚਨਾ ਮਿਲੀ ਕਿ ਨੌਜਵਾਨ ਸੈਕਟਰ-24 ਵਿਚ ਨਸ਼ੀਲਾ ਪਦਾਰਥ ਲਿਆ ਰਿਹਾ ਹੈ। ਇਸ ਤੋਂ ਬਾਅਦ ਉਸ ਨੂੰ ਫੜ੍ਹਨ ਲਈ ਜਾਲ ਵਿਛਾਇਆ। ਪੁਲਸ ਨੇ ਸੈਕਟਰ-24 ਦੇ ਘਰ ਨੰਬਰ 2159 ਨੇੜੇ ਨਾਕਾ ਲਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਤੋਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਨੂੰ ਵੇਚਣ ਜਾ ਰਿਹਾ ਸੀ।
 


author

Babita

Content Editor

Related News