ਚੋਰੀ ਦੇ ਇਕ ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

Tuesday, May 06, 2025 - 04:21 PM (IST)

ਚੋਰੀ ਦੇ ਇਕ ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਪੁਲਸ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਜਦੋਂ ਗਸ਼ਤ ਕਰਦੇ ਖੋਸਾ ਦਲ ਸਿੰਘ, ਚੂਚਕ ਆਦਿ ਲਈ ਰਵਾਨਾ ਸੀ ਤਾਂ ਪੁਲਸ ਪਾਰਟੀ ਜਦੋਂ ਚੂਚਕ ਵਿੰਡ ਪੁੱਜੀ।

ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੁਖਦੇਵ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਫੱਤਾ ਬੋੜਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਫੱਤਾ ਬੋੜਾ ਮੋਟਰਾਂ ਤੋਂ ਤਾਰਾਂ ਵੱਢ ਕੇ ਚੋਰੀ ਕਰਦੇ ਹਨ। ਪੁਲਸ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।


author

Babita

Content Editor

Related News