ਹੈਰੋਇਨ ਦਾ ਸੇਵਨ ਕਰਨ ਵਾਲਾ ਗ੍ਰਿਫ਼ਤਾਰ
Wednesday, Sep 24, 2025 - 04:42 PM (IST)

ਗੁਰੂਹਰਸਹਾਏ (ਸਿਕਰੀ, ਕਾਲੜਾ) : ਥਾਣਾ ਗੁਰੂਹਰਸਹਾਏ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਹੈਰੋਇਨ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਪਰਮਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਸੋਹਨਗੜ੍ਹ ਰੱਤੇਵਾਲਾ ਜੋ ਕੁਟੀ ਚੌਂਕ ਗੁਰੂਹਰਸਹਾਏ ਵਿਖੇ ਵਰਕਸ਼ਾਪ ਦਾ ਕੰਮ ਕਰਦਾ ਹੈ, ਜੋ ਹੈਰੋਇਨ ਪੀਣ ਤੇ ਵੇਚਣ ਦਾ ਆਦੀ ਹੈ।
ਅੱਜ ਵੀ ਇਹ ਭਾਰੀ ਮਾਤਰਾ ’ਚ ਹੈਰੋਇਨ ਲੈ ਕੇ ਸੇਲ ਕਰਨ ਲਈ ਮਾਰਕੀਟ ਕਮੇਟੀ ਦਫ਼ਤਰ ਗੁਰੂਹਰਸਹਾਏ ਦੇ ਬਾਰਡਰ ਦਾਣਾ ਮੰਡੀ 'ਚ ਖੜ੍ਹਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਉਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ।
ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕਰਕੇ ਉਸ ਨੂੰ ਕਾਬੂ ਕੀਤਾ ਗਿਆ ਤੇ ਉਸ ਕੋਲੋਂ 1 ਗ੍ਰਾਮ ਹੈਰੋਇਨ, 1 ਲਾਈਟਰ, 1 ਸਿਲਵਰ ਪੰਨੀ, ਜਿਸ ਨੂੰ ਸੜੀ ਹੋਈ ਹੈਰੋਇਨ ਲੱਗੀ ਹੋਈ ਅਤੇ ਇਕ 10 ਰੁਪਏ ਦੇ ਭਾਰਤੀ ਕਰੰਸੀ ਨੋਟ ਪਾਈਪਨੁਮਾ ਬੱਤੀਆਂ ਬਣੀ ਹੋਈ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।