ਹਜ਼ਾਰਾਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਸਮੇਤ ਇਕ ਗ੍ਰਿਫ਼ਤਾਰ
Thursday, Oct 09, 2025 - 03:44 PM (IST)

ਫਿਰੋਜ਼ਪੁਰ (ਖੁੱਲਰ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਹਜ਼ਾਰਾਂ ਪਾਬੰਦੀਸ਼ੁਦਾ ਗੋਲੀਆਂ, ਕੈਪਸੂਲਾਂ ਅਤੇ ਇਕ ਕਾਰ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਰੱਖੜੀ ਰੋਡ ਸਬਜ਼ੀ ਮੰਡੀ ਪਾਸ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਨਾਲ ਕਪੂਰ ਪੁੱਤਰ ਰਮਨ ਕੁਮਾਰ ਵਾਸੀ ਕ੍ਰਿਸ਼ਨਾ ਨਗਰੀ ਫਿਰੋਜ਼ਪੁਰ ਸ਼ਹਿਰ ਜੋ ਕਿ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦਾ ਆਗੀ ਹੈ।
ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਕੁਨਾਲ ਕਪੂਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 86 ਹਜ਼ਾਰ 800 ਕੈਪਸੂਲ ਅਤੇ 40 ਹਜ਼ਾਰ ਗੋਲੀਆਂ ਕੁੱਲ 1 ਲੱਖ 26 ਹਜ਼ਾਰ 800 ਅਤੇ ਕਰੇਟਾ ਗੱਡੀ ਪੀਬੀ 05 ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।