ਪੁਲਸ ਵੱਲੋਂ ਭਗੌੜਾ ਦੋਸ਼ੀ ਕਾਬੂ

Thursday, Feb 15, 2018 - 03:34 PM (IST)

ਟਾਂਡਾ ਉੜਮੁੜ (ਪੰਡਿਤ, ਮੋਮੀ, ਕੁਲਦੀਸ਼)— ਜ਼ਿਲਾ ਪੁਲਸ ਦੀ ਸਪੈਸ਼ਲ ਬਰਾਂਚ ਦੀ ਟੀਮ ਨੇ ਚੋਰੀ ਦੇ ਮਾਮਲੇ ਵਿਚ ਨਾਮਜ਼ਦ ਭਗੌੜਾ ਕਰਾਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਬਰਾਂਚ ਦੇ ਏ. ਐੱਸ. ਆਈ. ਵਿਪਨ ਕੁਮਾਰ, ਹੈੱਡ ਕਾਂਸਟੇਬਲ ਜਸਪਾਲ ਸਿੰਘ ਅਤੇ ਜਸਵਿੰਦਰ ਕੁਮਾਰ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਭਗੌੜੇ ਦੀ ਪਛਾਣ ਸੁਖਵਿੰਦਰ ਸਿੰਘ ਸੇਠੀ ਪੁੱਤਰ ਗੁਲਜ਼ਾਰ ਸਿੰਘ ਨਿਵਾਸੀ ਵਾਰਡ 6 ਮਿਆਣੀ ਦੇ ਰੂਪ 'ਚ ਹੋਈ ਹੈ। ਉਸ ਦੇ ਖਿਲਾਫ ਟਾਂਡਾ ਥਾਣੇ ਵਿਚ 2015 ਨੂੰ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਮਾਣਯੋਗ ਜੱਜ ਮਹਿਕ ਸੱਭਰਵਾਲ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ਸੀ।


Related News