ਸ਼ੱਕ ਦੇ ਆਧਾਰ ’ਤੇ ਫੜੇ ਵਿਅਕਤੀ ਤੋਂ ਹੈਰੋਇਨ ਬਰਾਮਦ

Friday, Oct 22, 2021 - 02:06 PM (IST)

ਸ਼ੱਕ ਦੇ ਆਧਾਰ ’ਤੇ ਫੜੇ ਵਿਅਕਤੀ ਤੋਂ ਹੈਰੋਇਨ ਬਰਾਮਦ

ਜ਼ੀਰਾ (ਗੁਰਮੇਲ ਸੇਖਵਾਂ) : ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਏਐਸਆਈ ਜਗਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਏਐਸਆਈ ਜਗਜੀਤ ਸਿਘ ਦੀ ਅਗਵਾਈ ਹੇਠ ਜਦ ਪੁਲਸ ਪਾਰਟੀ ਜ਼ੀਰਾ ਦੀ ਬਸਤੀ ਮਾਛੀਆਂ ਵਿਚ ਜਗਦੰਬੇ ਭਵਨ ਮੰਦਰ ਦੇ ਨੇੜੇ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੂੰ ਇਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਵੱਲ ਨੂੰ ਤੁਰ ਪਿਆ।

ਇਸ ਦੌਰਾਨ ਜਦ ਪੁਲਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਮ ਵਿਜੇ ਪੁੱਤਰ ਜੱਗਾ ਵਾਸੀ ਬਸਤੀ ਮਾਛੀਆਂ ਜ਼ੀਰਾ ਦੱਸਿਆ, ਜਿਸ ਦੇ ਖ਼ਿਲਾਫ਼ ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


author

Gurminder Singh

Content Editor

Related News