ਪ੍ਰੀਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮੁਕੱਦਮਾ ਦਰਜ

Monday, Jul 14, 2025 - 01:21 PM (IST)

ਪ੍ਰੀਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮੁਕੱਦਮਾ ਦਰਜ

ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ 90 ਪ੍ਰੀਗਾਬਾਲਿਨ ਕੈਪਸੂਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਘੁਬਾਇਆ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਵਿਅਕਤੀ ਪੈਦਲ ਆਉਦਾ ਦਿਖਾਈ ਦਿੱਤਾ। ਉਸ ਦੇ ਹੱਥ ਵਿੱਚ ਲਿਫ਼ਾਫ਼ਾ ਫੜ੍ਹਿਆ ਹੋਇਆ ਸੀ।

 ਪੁਲਸ ਪਾਰਟੀ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋ 90 ਪ੍ਰੀਗਾਬਾਲਿਨ ਕੈਪਸੂਲ ਬਰਾਮਦ ਹੋਏ। ਪੁਲਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਅਮਨਜੀਤ ਸਿੰਘ ਉਰਫ਼ ਬਿੱਟੂ ਪੁੱਤਰ ਰਤਨ ਸਿੰਘ ਵਾਸੀ ਭੰਬਾ ਵੱਟੂ ਉਤਾੜ ਵਜੋਂ ਹੋਈ ਹੈ। ਥਾਣਾ ਸਦਰ ਵਿਖੇ ਅਮਰਜੀਤ ਸਿੰਘ ਉਰਫ਼ ਬਿੱਟੂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
 


author

Babita

Content Editor

Related News