2 ਨਾਜਾਇਜ਼ ਪਿਸਤੌਲਾਂ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ

Saturday, Oct 03, 2026 - 01:59 PM (IST)

2 ਨਾਜਾਇਜ਼ ਪਿਸਤੌਲਾਂ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 2 ਨਾਜਾਇਜ਼ ਪਿਸਤੌਲ ਗਲੋਕ 9 ਐੱਮ. ਐੱਮ. ਸਮੇਤ ਮੈਗਜ਼ੀਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਉਸ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੇ ਸਬੰਧ 'ਚ ਬੱਸ ਸਟੈਂਡ ਫਿਰੋਜ਼ਪੁਰ ਕੈਂਟ ਨੇੜੇ ਮੌਜੂਦ ਸੀ।

ਇਸੇ ਦੌਰਾਨ ਮੁਖਬਰ ਖ਼ਾਸ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਜੋਨਸਨ ਉਰਫ਼ ਸੈਮ ਪੁੱਤਰ ਬਲਦੇਵ ਵਾਸੀ ਫੱਤੂ ਵਾਲਾ ਆਪਣੇ ਬਜਾਜ ਪਲਸਰ ਮੋਟਰਸਾਈਕਲ 'ਤੇ ਚੁੰਗੀ ਨੰਬਰ 7 ਤੋਂ ਸ਼ਮਸ਼ਾਨ ਘਾਟ ਵੱਲ ਜਾਂਦੀ ਲਿੰਕ ਰੋਡ ’ਤੇ ਨਾਜਾਇਜ਼ ਅਸਲਾ ਲੈ ਕੇ ਕਿਸੇ ਦੀ ਉਡੀਕ 'ਚ ਖੜ੍ਹਾ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਛਾਪੇਮਾਰੀ ਕਰਕੇ ਜੋਨਸਨ ਉਰਫ਼ ਸੈਮ ਨੂੰ ਕਰਕੇ ਉਸ ਕਬਜ਼ੇ ਵਿੱਚੋਂ 2 ਨਜਾਇਜ਼ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News