30 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫ਼ਤਾਰ, ਬਿਸ਼ਨੋਈ ਗੈਂਗ ਨਾਲ ਸੰਬੰਧ ਹੋਣ ਦਾ ਦਾਅਵਾ
Sunday, Nov 24, 2024 - 04:39 PM (IST)
ਨਕੋਦਰ (ਪਾਲੀ)-ਜਲੰਧਰ ਦਿਹਾਤੀ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹੋਣ ਦਾ ਦਾਅਵਾ ਕਰਨ ਵਾਲੇ ਕਥਿਤ ਤੌਰ ’ਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਉਕਤ ਮੁਲਜ਼ਮ ਕਰੀਬ 3 ਸਾਲ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਮੁਲਜ਼ਮ ਦੀ ਪਛਾਣ ਵਿਸ਼ਾਲ ਸੱਭਰਵਾਲ ਉਰਫ਼ ਭੜਥੂ ਪੁੱਤਰ ਜੰਗ ਬਹਾਦਰ ਵਾਸੀ ਮੁਹੱਲਾ ਰਿਸ਼ੀ ਨਗਰ ਨਕੋਦਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪਹਿਲਾਂ ਵਿਖਾਏ ਮਾਂ-ਪੁੱਤ ਨੇ ਨੌਜਵਾਨ ਨੂੰ ਅਮਰੀਕਾ ਦੇ ਸੁਫ਼ਨੇ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਵਿਸ਼ਾਲ ਸੱਭਰਵਾਲ ਨੇ ਸਤੰਬਰ 2021 ’ਚ ਪਿੰਡ ਸ਼ੰਕਰ ਵਾਸੀ ਦਰਸ਼ਨ ਲਾਲ ਦੀ ਪਤਨੀ ਰਾਣੋ ਨੂੰ ਵਟਸਐਪ ਕਾਲ ਕਰਕੇ ਉਸ ਦੇ ਪੁੱਤਰ ਸ਼ੇਰ ਕੁਮਾਰ ਨੂੰ ਮਾਰਨ ਦੀ ਧਮਕੀ ਦਿੰਦੇ ਹੋਏ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਸਬੰਧੀ ਬੀਤੀ 3 ਸਤੰਬਰ 2021 ਨੂੰ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਦਰ ਨਕੋਦਰ ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ 5 ਮੁਲਜ਼ਮਾਂ ਅੰਕੁਸ਼ ਉਰਫ਼ ਭਾਈਆ, ਮੁਹੰਮਦ ਯਾਸੀਨ ਅਖਤਰ, ਗਗਨਦੀਪ ਸਿੰਘ ਉਰਫ਼ ਬੱਬੂ ਮਾਨ, ਰੋਹਿਤ ਅਤੇ ਕਰਨੈਲ ਸਿੰਘ ਉਰਫ਼ ਬੌਬੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ: ਸ਼ਰਾਬ ਨੇ ਮਰਵਾ 'ਤਾ ਮਾਪਿਆਂ ਦਾ ਸੋਹਣਾ-ਸੁਨੱਖਾ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8