ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਕਾਬੂ

Sunday, Apr 20, 2025 - 07:57 PM (IST)

ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਕਾਬੂ

ਮਾਹਿਲਪੁਰ (ਜਸਵੀਰ) : ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਦਿਨ-ਦਿਹਾੜੇ ਸ਼ਰਾਰਤੀ ਅਨਸਰ ਵੱਲੋਂ ਗੁਰੂ ਘਰ ’ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਸ ਪ੍ਰਸ਼ਾਸ਼ਨ ਵੱਲੋਂ 24 ਘੰਟੇ ਵਿੱਚ ਕਾਬੂ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।

ਧੀ ਦੇ ਦਿਲ ਵਲੂੰਧਰਦੇ ਬੋਲ-'ਡੈਡੀ ਜੀ ਤੁਸੀਂ ਚੁੱਪ ਕਰ ਜਾਓ', 2 ਕਿੱਲੇ ਹੀ ਸੀ ਉਹ ਵੀ... (ਵੀਡੀਓ)

ਪੁਲਸ ਥਾਣਾ ਮਾਹਿਲਪੁਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਮੌਕੇ ਮੁਕੇਸ਼ ਕੁਮਾਰ ਐੱਸ.ਪੀ (ਡੀ) ਹੁਸ਼ਿਆਰਪੁਰ, ਡੀ.ਐੱਸ.ਪੀ. ਜਸਪ੍ਰੀਤ ਸਿੰਘ ਗੜ੍ਹਸ਼ੰਕਰ ਅਤੇ ਐੱਸ.ਆਈ. ਰਮਨਦੀਪ ਕੌਰ ਮਾਹਿਲਪੁਰ ਨੇ ਦੱਸਿਆ ਕਿ 18.04.2025 ਨੂੰ ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 15 ਅੰਗਾ ਦੀ ਬੇਅਦਬੀ ਕੀਤੀ ਗਈ ਸੀ।

ਇਸ ਸਬੰਧੀ ਪਿੰਡ ਨੁਰਪੁਰ ਜੱਟਾ ਦੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰ ਜਰਨੈਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਨੂਰਪੁਰ ਜੱਟਾਂ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਿਆਨਾ ਤੇ ਮੁਕੱਦਮਾ ਨੰਬਰ 46 ਮਿਤੀ 18.04.2025 ਅਧ: 299 ਬੀ.ਐੱਨ.ਐੱਸ. ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦੇ ਦਰਜ ਰਜਿਸਟਰ ਕੀਤਾ ਗਿਆਂ ਜਿਸ ਨੂੰ 24 ਘੰਟੇ ਵਿੱਚ ਟਰੇਸ ਕਰਕੇ ਦੋਸ਼ੀ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਸੰਤੋਖ ਸਿੰਘ ਵਾਸੀ ਮੋਰਾਵਾਲੀ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।

ਖਾਣ-ਪੀਣ ਦੀਆਂ ਸੁਧਾਰ ਲਓ ਆਦਤਾਂ! ਹਰ ਸਾਲ ਇਸ ਬਿਮਾਰੀ ਨਾਲ ਹੋ ਰਹੀ 2 ਲੱਖ ਲੋਕਾਂ ਦੀ ਮੌਤ

ਉਨ੍ਹਾਂ ਦੱਸਿਆ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਡ ਹਾਸਲ ਕਰਕੇ ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ ਗਿੰਦਾ ਵਲੋਂ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣ ਦੇ ਪਿੱਛੇ ਕੀ ਮਕਸਦ ਹੈ ਤੇ ਉਸ ਪਿੱਛੇ ਕਿਸ ਵਿਅਕਤੀ ਜਾਂ ਸੰਸਥਾ ਦਾ ਹੱਥ ਹੈ ਉਸ ਦੀ ਅਜੇ ਤੱਕ ਕੋਈ ਪੁਸ਼ਟੀ ਨਹੀ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News