ਚੋਰੀ ਕੀਤੀ ਗੱਡੀ ਜਾਅਲੀ ਨੰਬਰ ਲਗਾ ਕੇ ਚਲਾਉਂਦਾ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ

Sunday, May 25, 2025 - 08:50 AM (IST)

ਚੋਰੀ ਕੀਤੀ ਗੱਡੀ ਜਾਅਲੀ ਨੰਬਰ ਲਗਾ ਕੇ ਚਲਾਉਂਦਾ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਜੋਧਾਂ ਦੀ ਪੁਲਸ ਨੇ ਇਕ ਚੋਰੀ ਕੀਤੀ ਕਾਰ ਨੂੰ ਜਾਅਲੀ ਨੰਬਰ ਲਗਾ ਕੇ ਚਲਾਉਣ ਵਾਲੇ ਨੂੰ ਕਾਬੂ ਕਰਕੇ ਉਸ ਕੋਲੋਂ 30 ਅਤੇ 32 ਬੋਰ ਦੇ 2 ਪਿਸਤੌਲ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਡੀ. ਐੱਸ. ਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਦੇ ਆਦੇਸ਼ਾਂ 'ਤੇ ਥਾਣਾ ਮੁਖੀ ਜੋਧਾਂ ਸਾਹਿਬਮੀਤ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਚੋਰੀ ਕੀਤੀ ਕਾਰ ਬੈਲੀਨੋ ਨੂੰ ਜਾਅਲੀ ਨੰਬਰ ਲਗਾ ਕੇ ਚਲਾ ਰਹੇ ਹਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਸਵਰਨਜੀਤ ਸਿੰਘ ਵਾਸੀ ਮਾਜਰੀ ਥਾਣਾ ਦਾਖਾ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਮਾਣਯੋਗ ਅਦਾਲਤ ਵੱਲੋਂ ਦੋ ਦਿਨ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕਰਨ ’ਤੇ ਉਸ ਕੋਲੋਂ ਦੋ ਪਿਸਤੌਲ 30 ਬੋਰ ਅਤੇ 32 ਬੋਰ ਬਰਾਮਦ ਕੀਤੇ।

 ਇਹ ਵੀ ਪੜ੍ਹੋ : Punjab : ਤੇਜ਼ ਹਨ੍ਹੇਰੀ-ਤੂਫਾਨ ਨੇ ਲੁਧਿਆਣਾ 'ਚ ਮਚਾਈ ਤਬਾਹੀ, ਹਨ੍ਹੇਰੇ 'ਚ ਡੁੱਬਿਆ ਪੂਰਾ ਸ਼ਹਿਰ

ਉਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਆਪਣੇ ਸਾਥੀ ਸਰਬਜੋਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਾਜਰੀ ਨਾਲ ਮਿਲ ਕੇ ਕਾਰ ਚੋਰੀ ਕੀਤੀ ਸੀ ਅਤੇ ਦੋਵਾਂ ਨੇ ਮਿਲ ਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਡੀ. ਐੱਸ. ਪੀ. ਖੋਸਾ ਨੇ ਦੱਸਿਆ ਕਿ ਸਰਬਜੋਤ ਸਿੰਘ ਨੂੰ ਪਰਚੇ ਵਿੱਚ ਨਾਮਜ਼ਦ ਕਰਕੇ ਉਸ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਉਹ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News