ਸੰਮਨ ਦੇਣ ਗਏ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਵਾਲਾ ਗ੍ਰਿਫ਼ਤਾਰ
Friday, May 30, 2025 - 11:06 AM (IST)

ਬਠਿੰਡਾ (ਸੁਖਵਿੰਦਰ) : ਸੰਮਨ ਦੇਣ ਵਾਲੇ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਨੀਤ ਕੁਮਾਰ ਵਾਸੀ ਪਾਵਰ ਹਾਊਸ ਰੋਡ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਕਚਹਿਰੀ ਵਿਚ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ 28 ਮਈ ਨੂੰ ਉਹ ਜੂਨੀਅਰ ਡਵੀਜ਼ਨ ਦੇ ਜੱਜ ਅਕਾਸ਼ਦੀਪ ਸਿੰਘ ਮਲਵਾਈ ਦੇ ਨਿਰਦੇਸ਼ਾਂ ’ਤੇ ਮੁਲਜ਼ਮ ਬਿੱਟੂ ਸਿੰਘ ਵਾਸੀ ਲਾਲ ਸਿੰਘ ਬਸਤੀ ਦੇ ਘਰ ਸੰਮਨ ਦੇਣ ਲਈ ਗਿਆ ਸੀ।
ਜਦੋਂ ਉਹ ਮੁਲਜ਼ਮ ਦੇ ਘਰ ਪਹੁੰਚਿਆ ਤਾਂ ਉਸ ਵੱਲੋਂ ਉਸ ਨਾਲ ਦੁਰਵਿਵਹਾਰ, ਗਾਲੀ-ਗਲੋਚ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।