ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਗ੍ਰਿਫ਼ਤਾਰ

Thursday, Nov 07, 2024 - 11:29 AM (IST)

ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਗ੍ਰਿਫ਼ਤਾਰ

ਗੁਰੂਹਰਸਹਾਏ (ਸੁਦੇਸ਼) : ਪਿੰਡ ਬੋਹੜੀਆ ਵਿੱਚ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਕਰਨ ਦੇ ਦੋਸ਼ਾਂ 'ਚ ਥਾਣਾ ਗੁਰੂਹਰਸਹਾਏ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਖ਼ਾਸ ਮੁਖਬਰ ਤੋਂ ਸੂਚਨਾ ਮਿਲੀ ਕਿ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬੋਹੜੀਆ ਨੇ ਜਾਅਲੀ ਆਧਾਰ ਕਾਰਡ ਤੇ ਹੋਰ ਪਛਾਣ ਪੱਤਰ ਬਣਵਾਏ ਹਨ, ਜਿਸ ਵਿੱਚ ਉਸ ਨੇ ਆਪਣਾ ਨਾਮ ਗੁਰਦੇਵ ਸਿੰਘ ਦਿੱਤਾ ਹੈ।

ਇਸ ਨੇ ਸਿੱਖਿਆ ਵਿਭਾਗ ਅਤੇ ਸੇਵਾ ਕੇਂਦਰਾਂ ਦੀਆਂ ਜਾਅਲੀ ਮੋਹਰਾਂ ਵੀ ਬਣਾਈਆਂ ਹੋਈਆਂ ਹਨ, ਅਤੇ ਉਨ੍ਹਾਂ ਦੀ ਵਰਤੋਂ ਕਰਕੇ ਲੋਕਾਂ ਨਾਲ ਠੱਗੀ ਕਰ ਰਿਹਾ ਹੈ। ਬਲਦੇਵ ਸਿੰਘ ਨੇ ਇਨ੍ਹਾਂ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਵੱਖ-ਵੱਖ ਬੈਂਕਾਂ ਤੋਂ ਲੋਨ ਵੀ ਪ੍ਰਾਪਤ ਕੀਤੇ ਹਨ। ਪੁਲਸ ਨੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।
 


author

Babita

Content Editor

Related News