ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

03/03/2018 6:33:37 PM

ਸੰਗਰੂਰ (ਬੇਦੀ) - ਪੁਲਸ ਵਲੋਂ 3 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੇ ਕੁਮਾਰ ਇੰਚਾਰਜ  ਸੀ. ਆਈ. ਏ. ਬਹਾਦੁਰ ਸਿੰਘ ਵਾਲਾ ਸੰਗਰੂਰ ਨੇ ਦੱਸਿਆ ਕਿ ਸ:ਥ ਬਸੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਚੌਰਸਤੇ ਨੇੜੇ ਗਊਸ਼ਾਲਾ, ਢਢੋਲੀ ਕਲਾ ਤੋਂ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕੀਤਾ, ਜਿਸ ਕੋਲੋਂ 3000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਦੋਸ਼ੀ ਦੀ ਪਹਿਚਾਣ ਸੁਖਦੇਵ ਸਿੰਘ ਰਾਜਪਾਲ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਦਿੜ੍ਹਬਾ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।