ਰੇਲਵੇ ਪੁਲਸ ਵੱਲੋਂ ਨੌਜਵਾਨ ਨੂੰ 4 ਪਿਸਤੌਲ ਤੇ 14 ਜ਼ਿੰਦਾ ਰੌਦ ਸਣੇ ਕੀਤਾ ਗ੍ਰਿਫ਼ਤਾਰ
Saturday, Dec 14, 2024 - 02:38 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਰੇਲਵੇ ਜੀ. ਆਰ. ਪੀ. ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਨਵੇਂ ਸਾਲ ਅਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ ਚਾਰ ਪਿਸਤੌਲ ਅਤੇ 14 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰੇਲਵੇ ਪੁਲਸ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਕਿਹਾ ਕਿ ਨਵਾਂ ਸਾਲ ਅਤੇ ਕ੍ਰਿਸਮਸ ਦੇ ਤਿਊਹਾਰ ਨੂੰ ਲੈ ਕੇ ਸਾਡੇ ਰੇਲਵੇ ਪੁਲਸ ਨੂੰ ਰੇਲਵੇ ਸਟੇਸ਼ਨ ਅਤੇ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ, ਜਿਸ ਕੋਲੋਂ 32 ਬੋਰ ਦੇ ਚਾਰ ਦੇਸੀ ਪਿਸਤੌਲ 14 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇਕ ਸਾਥੀ ਫਰਾਰ ਹੋ ਗਿਆ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਥਾਣੇ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਗ੍ਰਿਫ਼ਤਾਰ, KZF ਨਾਲ ਜੁੜੇ ਤਾਰ
ਪੁਲਸ ਅਧਿਕਾਰੀ ਨੇ ਦੱਸਿਆ ਕਿ ਜਿਹੜਾ ਇਸ ਦਾ ਸਾਥੀ ਫਰਾਰ ਹੈ, ਉਸ ਦੇ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਉਸ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਕਿੱਥੇ ਲੈ ਕੇ ਚੱਲੇ ਸਨ। ਇਨ੍ਹਾਂ ਦੀ ਕੀ ਮੰਸ਼ਾ ਸੀ, ਇਸ ਦੇ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਵਿਗੜਿਆ ਮਾਹੌਲ, ਕਿਸਾਨਾਂ 'ਤੇ ਦਾਗੇ ਗਏ ਹੰਝੂ ਗੈਸ ਦੇ ਗੋਲੇ, ਇੰਟਰਨੈੱਟ ਬੈਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8