400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
Wednesday, Oct 21, 2026 - 03:00 PM (IST)
ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਅਰਨੀਵਾਲਾ ਪੁਲਸ ਨੇ 400 ਪ੍ਰੈਗਾਬਾਲਿਨ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੋਹਨ ਸਿੰਘ ਵਾਸੀ ਜੰਡਵਾਲਾ ਭੀਮੇਸ਼ਾਹ ਨਸ਼ੀਲੇ ਕੈਪਸੂਲ ਲੈ ਕੇ ਢਾਣੀ ਵਾਟਰ ਵਰਕਸ ਅਰਨੀਵਾਲਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਸ ਵੱਲੋਂ ਰੇਡ ਕਰਕੇ ਉਸ ਨੂੰ 400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕਰ ਲਿਆ ਗਿਆ। ਜਿਸ 'ਤੇ ਧਾਰਾ 223 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
