ਚਾਈਨਾ ਡੋਰ ਸਮੇਤ ਇਕ ਗ੍ਰਿਫ਼ਤਾਰ
Tuesday, Jan 07, 2025 - 04:57 PM (IST)
ਬਠਿੰਡਾ (ਸੁਖਵਿੰਦਰ) : ਥਾਣਾ ਕੈਨਾਲ ਕਾਲੋਨੀ ਪੁਲਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁਲਤਾਨੀਆ ਰੋਡ 'ਤੇ ਡੀ. ਡੀ. ਮਿੱਤਲ ਟਾਵਰ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ।
ਇਸ ਦੌਰਾਨ ਪੁਲਸ ਵਲੋਂ ਇੱਕ ਮੁਲਜ਼ਮ ਰਾਕੇਸ਼ ਕੁਮਾਰ ਵਾਸੀ ਨਰੂਆਣਾ ਰੋਡ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਪਾਸੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ 20 ਗੁੱਟੇ ਬਰਾਮਦ ਕੀਤੇ ਗਏ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਵਾਤਾਵਰਣ ਨੂੰ ਖ਼ਰਾਬ ਕਰਨ ਤੋਂ ਇਲਾਵਾ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।