ਚਾਈਨਾ ਡੋਰ ਦੇ 4 ਗੱਟੂ ਬਰਾਮਦ, ਇਕ ਗ੍ਰਿਫ਼ਤਾਰ
Thursday, Jan 16, 2025 - 04:55 PM (IST)
ਗੁਰੂਹਰਸਹਾਏ (ਸਿਕਰੀ, ਕਾਲੜਾ) : ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵਿਅਕਤੀ ਨੂੰ ਚਾਈਨਾ ਡੋਰ ਦੇ 4 ਗੱਟੂਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ’ਚ ਅਗਰਸੇਨ ਚੌਂਕ ਕੋਲ ਪੁੱਜੀ ਤਾਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਮਨ ਕੁਮਾਰ ਪੁੱਤਰ ਰਾਕੇਸ਼ ਕੁਮਾਰ ਉਰਫ਼ ਰਮੇਸ਼ ਕੁਮਾਰ ਵਾਸੀ ਗੁਰੂਹਰਸਹਾਏ ਚਾਈਨਾ ਡੋਰ ਵੇਚਣ ਦਾ ਆਦੀ ਹੈ।
ਅੱਜ ਵੀ ਦਾਣਾ ਮੰਡੀ ਗੁਰੂਹਰਸਹਾਏ ਦੇ ਅੰਦਰ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ 4 ਗੱਟੂ ਚਾਈਨਾ ਡੋਰ ਸਮੇਤ ਕਾਬੂ ਕਰ ਲਿਆ। ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।