ਪੰਜਾਬ ''ਚ ਨਹੀਂ ਰੁਕ ਰਿਹਾ ''ਖ਼ੂਨੀ ਡੋਰ'' ਦਾ ਕਾਰੋਬਾਰ, ਪੁਲਸ ਨੇ ਵੱਡੀ ਗਿਣਤੀ ''ਚ ਗੱਟੂਆਂ ਸਣੇ ਚੁੱਕਿਆ ਵਿਅਕਤੀ
Monday, Jan 27, 2025 - 11:20 PM (IST)

ਮੰਡੀ ਗੋਬਿੰਦਗੜ੍ਹ (ਮੱਗੋ)- ਪੰਜਾਬ ਵਿੱਚ ਪਾਬੰਦੀਸ਼ੁਦਾ ਚਾਈਨਾ ਡੋਰ ਦੇ 35 ਗੱਟੂਆਂ ਨਾਲ ਥਾਣਾ ਮੰਡੀ ਗੋਬਿੰਦਗੜ੍ਹ ਪੁਲਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਡੀ.ਐੱਸ.ਪੀ. ਅਮਲੋਹ ਗੁਰਦੀਪ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦੇ ਹੋਏ ਡੀ.ਐੱਸ.ਪੀ. ਅਮਲੋਹ ਗੁਰਦੀਪ ਸਿੰਘ ਨੇ ਕਿਹਾ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਦੇ ਲਈ ਉਨ੍ਹਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ ਹੈ, ਜਿਸ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਰਾਮ ਨਗਰ ਗਲੀ ਦੇ ਪਾਸ ਆਸ਼ੀਸ਼ ਕੁਮਾਰ ਨੂੰ 35 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਆਸ਼ੀਸ਼ ਕੁਮਾਰ ਨੂੰ ਕਾਬੂ ਕਰ ਕੇ ਉਸ ਖਿਲਾਫ ਥਾਣਾ ਮੰਡੀ ਗੋਬਿੰਦਗੜ੍ਹ 'ਚ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e