ਮੋਟਰਸਾਈਕਲ ''ਤੇ ਆਉਂਦੇ ਵਿਅਕਤੀ ਨੂੰ 500 ਨਸ਼ੀਲੀਆਂ ਗੋਲੀਆਂ ਸਣੇ ਪੁਲਸ ਨੇ ਕੀਤਾ ਗ੍ਰਿਫ਼ਤਾਰ

Thursday, Jun 27, 2024 - 03:00 PM (IST)

ਮੋਟਰਸਾਈਕਲ ''ਤੇ ਆਉਂਦੇ ਵਿਅਕਤੀ ਨੂੰ 500 ਨਸ਼ੀਲੀਆਂ ਗੋਲੀਆਂ ਸਣੇ ਪੁਲਸ ਨੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਜਸਪਾਲ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਗੁਰਚਰਨ ਸਿੰਘ ਦੀ ਅਗਵਾਈ ’ਚ ਮੋਟਰਸਾਈਕਲ ’ਤੇ ਆ ਰਹੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਗੁਰਦਿੱਤੀ ਵਾਲਾ ਹੈੱਡ ਸੜਕ ਤੋਂ ਅੱਗੇ ਪਿੰਡ ਚਹਿਲ ਨੂੰ ਜਾਂਦੀ ਸੜਕ ’ਤੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਮੋਟਰਸਾਈਕਲ ’ਤੇ ਆਉਂਦਾ ਦੇਖਿਆ।

ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਮੋਟਰਸਾਈਕਲ ਪਿੱਛੇ ਵੱਲ ਭਜਾਉਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਬਲਵਿੰਦਰ ਸਿੰਘ ਉਰਫ਼ ਬਿੰਦਰ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖ਼ਿਲਾਫ਼ ਥਾਣਾ ਮੱਲਾਂਵਾਲਾ 'ਚ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News