ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

Saturday, Jul 27, 2024 - 10:35 AM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਐੱਸ. ਆਈ. ਕਿਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜੋਧਪੁਰ ਪਾਖਰ ਵਿਖੇ ਕੁਝ ਵਿਅਕਤੀਆਂ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਵੇਚੀਆਂ ਜਾ ਰਹੀਆਂ ਹਨ।
ਪੁਲਸ ਵੱਲੋਂ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਚਰਨਜੀਤ ਸਿੰਘ ਵਾਸੀ ਬੁਰਜ ਅਤੇ ਸੰਦੀਪ ਕੁਮਾਰ ਵਾਸੀ ਜੋਧਪੁਰ ਪਾਖਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 128 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
 


author

Babita

Content Editor

Related News