30 ਨਸ਼ੀਲੀਆਂ ਗੋਲੀਆ ਸਮੇਤ ਇਕ ਕਾਬੂ
Tuesday, Sep 03, 2024 - 04:42 PM (IST)

ਨਵਾਂਸ਼ਹਿਰ (ਮਨੋਰੰਜਨ) : ਥਾਣਾ ਪੋਜੇਵਾਲ ਪੁਲਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ 30 ਨਸ਼ੀਲੀ ਗੋਲੀਆ ਬਰਾਮਦ ਕੀਤੀਆਂ। ਪੁਲਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਦੇ ਜਾਂਚ ਅਧਿਕਾਰੀ ਐੱਸ. ਐੱਚ. ਓ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਸ ਪਾਰਟੀ ਰਾਧਾ ਸੁਆਮੀ ਸਤਿਸੰਗ ਘਰ ਦੇ ਵੱਲ ਗਸ਼ਤ ਕਰ ਰਹੀ ਸੀ।
ਇਸੇ ਦੌਰਾਨ ਸਾਹਮਣੇ ਤੋਂ ਪੈਦਲ ਆਉਂਦਾ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਚੱਲਣ ਲੱਗਿਆ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ 30 ਨਸ਼ੀਲੀਆਂ ਗੋਲੀਆ ਬਰਾਮਦ ਹੋਈਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਰਮਨ ਕੁਮਾਰ ਦੇ ਰੂਪ ਵਿੱਚ ਹੋਈ।