100 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

Wednesday, Oct 23, 2024 - 02:38 PM (IST)

ਬਟਾਲਾ (ਬੇਰੀ, ਵਿਪਨ) : ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ 'ਤੇ ਸਨ।

ਇਸ ਦੌਰਾਨ ਸ਼ਮਸ਼ਾਨਘਾਟ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਤੋਂ ਬਚਿੱਤਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
 


Babita

Content Editor

Related News