ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Mar 03, 2025 - 11:11 AM (IST)

ਮਾਨਸਾ (ਸੰਦੀਪ ਮਿੱਤਲ) : ਸੀਨੀਅਰ ਪੁਲਸ ਕਪਤਾਨ ਮਾਨਸਾ ਭਾਗੀਰਥ ਸਿੰਘ ਮੀਨਾ ਆਈ. ਪੀ. ਐੱਸ. ਅਤੇ ਡੀ. ਐੱਸ. ਪੀ. ਬੂਟਾ ਸਿੰਘ ਗਿੱਲ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਪ੍ਰੇਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਥਾਣਾ ਸਿਟੀ-2 ਪੁਲਸ ਮਾਨਸਾ ਨੇ ਇਕ ਵਿਅਕਤੀ ਤੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਥਾਣਾ ਸਿਟੀ-2 ਮਾਨਸਾ ਦੇ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਚਲਾਇਆ ਆਪ੍ਰੇਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਾਰਡ ਨੰ. 15 ਦੇ ਵਾਸੀ ਹਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦਾ ਰਿਮਾਂਡ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਹੈ ਅਤੇ ਕਦੋਂ ਤੋਂ ਇਹ ਕੰਮ ਕਰ ਰਿਹਾ ਹੈ।