500 ਨਸ਼ੇ ਵੀਲੀਆਂ ਗੋਲੀਆਂ ਸਣੇ ਵਿਅਕਤੀ ਗ੍ਰਿਫ਼ਤਾਰ

Thursday, Feb 15, 2024 - 04:29 PM (IST)

500 ਨਸ਼ੇ ਵੀਲੀਆਂ ਗੋਲੀਆਂ ਸਣੇ ਵਿਅਕਤੀ ਗ੍ਰਿਫ਼ਤਾਰ

ਘੱਲਖੁਰਦ (ਦਲਜੀਤ) : ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਥਾਣਾ ਘੱਲਖੁਰਦ ਦੀ ਪੁਲਸ ਨੇ ਛੋਟੂ ਦੇ ਪੁਰਾਣੇ ਢਾਬੇ ਕੋਲ ਛਾਪਾ ਮਾਰ ਕੇ ਉਥੋਂ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਸਬ-ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨੋਹਰ ਸਿੰਘ ਉਰਫ਼ ਭਰਤ ਪੁੱਤਰ ਰੇਸ਼ਮ ਸਿੰਘ ਵਾਸੀ ਕਬਰ ਵੱਛਾ ਰੋਡ ਮੁੱਦਕੀ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਛੋਟੂ ਦੇ ਪੁਰਾਣੇ ਢਾਬੇ ਕੋਲ ਖੜ੍ਹ ਕੇ ਨਸ਼ੇ ਵਾਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਜਿਸ ’ਤੇ ਪੁਲਸ ਨੇ ਛਾਪਾ ਮਾਰ ਕੇ ਮੁਲਜ਼ਮ ਮਨੋਹਰ ਲਾਲ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮਾਮਲੇ ਦੀ ਜਾਂਚ ਕਰ ਰਹੇ ਸਵਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News