40 ਗ੍ਰਾਮ ਹੈਰੋਇਨ ਤੇ 3 ਲੱਖ ਡਰੱਗ ਮਨੀ ਸਮੇਤ ਇਕ ਗ੍ਰਿਫ਼ਤਾਰ

Sunday, Sep 15, 2024 - 12:07 PM (IST)

40 ਗ੍ਰਾਮ ਹੈਰੋਇਨ ਤੇ 3 ਲੱਖ ਡਰੱਗ ਮਨੀ ਸਮੇਤ ਇਕ ਗ੍ਰਿਫ਼ਤਾਰ

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਚੜਿੱਕ ਪੁਲਸ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਤੋਂ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਜਦ ਥਾਣਾ ਚੜਿੱਕ ਦੇ ਇੰਚਾਰਜ ਜਗਕ ਰਾਜ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਸਰਤਾਜ ਸਿੰਘ, ਹੌਲਦਾਰ ਜਗਜੀਤ ਸਿੰਘ, ਹੌਲਦਾਰ ਅਮਨਦੀਪ ਸਿੰਘ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਮੰਡੀਰਾਂਵਾਲਾ ਕੋਲ ਜਾ ਰਹੇ ਸੀ।

ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਨਾਕਾਬੰਦੀ ਦੌਰਾਨ ਸਿਮਰਨਜੀਤ ਸਿੰਘ ਨਿਵਾਸੀ ਪਿੰਡ ਕਾਲੇਕੇ ਨੂੰ ਰੋਕਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 40 ਗ੍ਰਾਮ ਹੈਰੋਇਨ ਦੇ ਇਲਾਵਾ 3 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਪੁੱਛਗਿੱਛ ਦੇ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Babita

Content Editor

Related News