ਨਸ਼ੇ ਵਾਲੇ ਪਦਾਰਥਾਂ ਸਮੇਤ ਵਿਅਕਤੀ ਗ੍ਰਿਫ਼ਤਾਰ

Sunday, Oct 27, 2024 - 11:40 AM (IST)

ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਮੌੜ ਪੁਲਸ ਵੱਲੋਂ ਮੁਲਜ਼ਮ ਜਸ਼ਨਦੀਪ ਸਿੰਘ ਨੂੰ ਵਾਸੀ ਮੌੜ ਮੰਡੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 525 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਹਨ।

ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਬਾਅਦ ’ਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਕ ਹੋਰ ਮਾਮਲੇ ’ਚ ਥਾਣਾ ਕੋਟਫੱਤਾ ਦੇ ਏ. ਐੱਸ. ਆਈ. ਨੇ ਮੁਲਜ਼ਮ ਸੰਦੀਪ ਸਿੰਘ ਵਾਸੀ ਕੋਟਫੱਤਾ ਨੂੰ ਕਾਬੂ ਕਰ ਕੇ ਉਸ ਕੋਲੋਂ ਟਰਾਮਾਡੋਲ ਦੀਆਂ 30 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News