ਗੈਰ-ਕਾਨੂੰਨੀ ਨਸ਼ਾ ਕਰਨ ''ਤੇ ਇਕ ਗ੍ਰਿਫ਼ਤਾਰ
Friday, Mar 28, 2025 - 04:30 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਕੈਨਾਲ ਕਾਲੋਨੀ ਪੁਲਸ ਵਲੋਂ ਗੈਰ-ਕਾਨੂੰਨੀ ਨਸ਼ਾ ਕਰਨ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਣਕਾਰੀ ਦਿੰਦਿਆਂ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁਲਤਾਨੀਆ ਰੋਡ 'ਤੇ ਗ਼ਸਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਮੁਲਜ਼ਮ ਸੁਖਪ੍ਰੀਤ ਸਿੰਘ ਵਾਸੀ ਦਸ਼ਮੇਸ਼ ਨਗਰ, ਨਿਊ ਕਲਗੀਧਰ ਨਗਰ ਵਿਖੇ ਗੈਰ-ਕਾਨੂੰਨੀ ਨਸ਼ਾ ਕਰ ਰਿਹਾ ਸੀ। ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।