ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਸਣੇ ਇਕ ਵਿਅਕਤੀ ਕਾਬੂ

Monday, Dec 11, 2023 - 04:18 PM (IST)

ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਸਣੇ ਇਕ ਵਿਅਕਤੀ ਕਾਬੂ

ਧੂਰੀ (ਰਾਜੇਸ਼ਵਰ, ਅਸ਼ਵਨੀ) : ਥਾਣਾ ਸਦਰ ਧੂਰੀ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਗਏ ਮੁੱਕਦਮੇ ਮੁਤਾਬਕ ਏ. ਐੱਸ. ਆਈ. ਕ੍ਰਿਸ਼ਨ ਸਿੰਘ ਜਦੋਂ ਗਸ਼ਤ ’ਤੇ ਜਾ ਰਹੇ ਸਨ ਤਾਂ ਉਨ੍ਹਾਂ ਨੇ ਪਿੰਡ ਪਲਾਸੌਰ ਦੇ ਸਤਾਰ ਖਾਂ ਨੂੰ 400 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।

ਉਸ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮੁੱਕਦਮਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਧੂਰੀ ਦੇ ਹੌਲਦਾਰ ਹਰਦੀਪ ਸਿੰਘ ਨੇ ਸਥਾਨਕ ਨਵੀਂ ਅਨਾਜ ਮੰਡੀ ਦੇ ਸ਼ੈੱਡਾਂ ਕੋਲ ਕੀਤੀ ਰੇਡ 'ਚ 36 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰ ਕੇ ਅਨਿਲ ਕੁਮਾਰ ਅਤੇ ਵਿਪਨ ਕੁਮਾਰ ਵਾਸੀਆਨ ਧੂਰੀ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਹੈ। ਇਕ ਮੁਲਜ਼ਮ ਅਨਿਲ ਕੁਮਾਰ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ, ਜਦਕਿ ਵਿਪਨ ਕੁਮਾਰ ਮੌਕਾ ਤੋਂ ਭੱਜਣ ਵਿਚ ਕਾਮਯਾਬ ਰਿਹਾ।


author

Babita

Content Editor

Related News