ਲੁਧਿਆਣਾ 'ਚ 720 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫਤਾਰ

Tuesday, Jun 18, 2019 - 03:37 PM (IST)

ਲੁਧਿਆਣਾ 'ਚ 720 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫਤਾਰ

ਲੁਧਿਆਣਾ (ਨਰਿੰਦਰ) : ਇੱਥੇ ਐੱਸ. ਟੀ. ਐੱਫ. ਦੀ ਟੀਮ ਨੇ ਗਿੱਲ ਚੌਂਕ ਨੇੜਿਓਂ ਇਕ ਵਿਅਕਤੀ ਤੋਂ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਐੱਸ. ਟੀ. ਐੱਫ. ਦੇ ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਮੁਖਬਰੀ ਦੇ ਆਧਾਰ 'ਤੇ ਗਿੱਲ ਚੌਂਕ ਨੇੜੇ ਉਨ੍ਹਾਂ ਨੇ ਵਿਸ਼ੇਸ਼ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਹਰੀ ਚੰਦ ਨਾ ਦਾਂ ਵਿਅਕਤੀ ਕੋਲੋਂ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮੁਲਜ਼ਮ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਇਲਾਕੇ 'ਚ ਹੈਰੋਇਨ ਦੀ ਸਪਲਾਈ ਕਰਦਾ ਸੀ। ਹਰਬੰਸ ਸਿੰਘ ਨੇ ਦੱਸਿਆ ਕਿ ਹਾਲ ਹੀ 'ਚ ਇਹ ਮੁਲਜ਼ਮ ਦਿੱਲੀ ਜੇਲ ਤੋਂ 1 ਕਿੱਲੋ, 200 ਗ੍ਰਾਮ ਹੈਰੋਇਨ ਦੇ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹੈ। ਮੁਲਜ਼ਮ ਤੋਂ ਇਕ ਇਨੋਵਾ ਕਾਰ ਵੀ ਬਰਾਮਦ ਹੋਈ ਹੈ, ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News