ਲੁਧਿਆਣਾ : 5 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ

08/02/2019 12:04:34 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਪੁਲਸ ਵਲੋਂ ਇਕ ਕਾਰ ਸਵਾਰ ਵਿਅਕਤੀ ਨੂੰ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਵਿਅਕਤੀ ਕੋਲੋਂ 7 ਲੱਖ, 50 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ 5 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਦੋਸ਼ੀ ਦੀ ਪਛਾਣ ਧਰਮਿੰਦਰ ਪਾਲ ਉਰਫ ਟਿੰਕੂ ਦੇ ਰੂਪ 'ਚ ਹੋਈ ਹੈ, ਜਿਸ 'ਤੇ ਪਹਿਲਾਂ ਵੀ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 


Babita

Content Editor

Related News