ਲੁਧਿਆਣਾ : ਇਕ ਕਿੱਲੋ ਹੈਰੋਇਨ ਤੇ ਆਈਸ ਸਮੇਤ ਵਿਅਕਤੀ ਗ੍ਰਿਫਤਾਰ

9/12/2019 2:15:08 PM

ਲੁਧਿਆਣਾ (ਨਰਿੰਦਰ, ਅਨਿਲ) : ਇੱਥੇ ਐੱਸ. ਟੀ. ਐੱਫ. ਦੀ ਟੀਮ ਵਲੋਂ ਵੀਰਵਾਰ ਨੂੰ ਇਕ ਇਨੋਵਾ ਸਵਾਰ ਕਾਰ ਚਾਲਕ ਕੋਲੋਂ ਇਕ ਕਿਲੋ ਹੈਰੋਇਨ ਸਮੇਤ 100 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਦੋਸ਼ੀ ਕਾਰ ਚਾਲਕ ਦੀ ਪਛਾਣ ਰਵਿੰਦਰ ਸਿੰਘ ਪੁੱਤਰ ਸਵ. ਗੁਰਮੇਲ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਰਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਆ ਰਿਹਾ ਸੀ ਅਤੇ ਉਸ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।  ਦੋਸ਼ੀ ਨੇ ਦੱਸਿਆ ਕਿ ਉਹ ਹੈਰੋਇਨ ਅਤੇ ਆਈਸ ਦਿੱਲੀ ਤੋਂ ਸਸਤੇ ਭਾਅ 'ਚ ਲਿਆ ਕੇ ਲੁਧਿਆਣਾ 'ਚ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਹੈ। ਫਿਲਹਾਲ ਪੁਲਸ ਵਲੋਂ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Babita

Edited By Babita